Saturday, August 2, 2014

ਵੈਰੀ ਨਾਗ ਦਾ ਪਹਿਲਾ ਝਲਕਾ

ਵੈਰੀ ਨਾਗ ! ਤੇਰਾ ਪਹਿਲਾ ਝਲਕਾ
ਜਦ ਅੱਖੀਆਂ ਵਿਚ ਵਜਦਾ,
ਕੁਦਰਤ ਦੇ ਕਾਦਰ ਦਾ ਜਲਵਾ
ਲੈ ਲੈਂਦਾ ਇਕ ਸਿਜਦਾ,
ਰੰਗ ਫੀਰੋਜ਼ੀ, ਝਲਕ ਬਲੌਰੀ,
ਡਲ੍ਹਕ ਮੋਤੀਆਂ ਵਾਲੀ
ਰੂਹ ਵਿਚ ਆ ਆ ਜਜ਼ਬ ਹੋਇ
ਜੀ ਵੇਖ ਵੇਖ ਨਹੀਂ ਰਜਦਾ ।
ਨਾ ਕੁਈ ਨਾਦ ਸਰੋਦ ਸੁਣੀਵੇ
ਫਿਰ 'ਸੰਗੀਤ-ਰਸ' ਛਾਇਆ;
ਚੁੱਪ ਚਾਨ ਪਰ ਰੂਪ ਤਿਰੇ ਵਿਚ
ਕਵਿਤਾ ਰੰਗ ਜਮਾਇਆ,
ਸਰਦ ਸਰਦ ਪਰ ਛੁਹਿਆਂ ਤੈਨੂੰ
ਰੂਹ ਸਰੂਰ ਵਿਚ ਆਵੇ,
ਗਹਿਰ ਗੰਭੀਰ ਅਡੋਲ ਸੁਹਾਵੇ !
ਤੈਂ ਕਿਹਾ ਜੋਗ ਕਮਾਇਆ ?
ਸੀਨੇ ਖਿਚ ਜਿੰਨਾ ਨੇ ਖਾਧੀ
ਓ ਕਰ ਅਰਾਮ ਨਹੀਂ ਬਹਿੰਦੇ।
ਨਿਹੁੰ ਵਾਲੇ ਨੈਣਾਂ ਕੀ ਨੀਂਦਰ
ਓ ਦਿਨੇ ਰਾਤ ਪਏ ਵਹਿੰਦੇ।

ਇੱਕੋ ਲਗਨ ਲਗੀ ਲਈ ਜਾਂਦੀ
ਹੈ ਟੋਰ ਅਨੰਤ ਓਨ੍ਹਾਂ ਦੀ।

ਵਸਲੇ ਉਰੇ ਮਕਾਮ ਨਾ ਕੋਈ
ਸੋ ਚਾਲ ਪਏ ਨਿਤ ਰਹਿੰਦੇ।

No comments:

Post a Comment